Saturday, 17 July 2010
ਪਰਾਂ ਨੂੰ ਮੈਂ..
ਪਰਾਂ ਨੂੰ ਮੈਂ ਪਰਵਾਜ਼ ਦਿਆਂ, ਬੇ ਪਰਿਆਂ ਨੂੰ ਪਰ ਦੇਵਾਂ
ਏਸ ਬਹਾਨੇ ਅਪਣੇ-ਆਪ ਨੂੰ ਖੁੱਲ੍ਹਾ ਅੰਬਰ ਦੇਵਾਂ
ਸੁੰਨ-ਮਸੁੰਨੀ ਰਾਤ ਦੀ ਸੁੰਨੀ ਮਾਂਗ ਜ਼ਰਾ ਭਰ ਦੇਵਾਂ
ਮੱਸਿਆ ਵਰਗੇ ਸਫ਼ਿਆਂ ਨੂੰ ਕੁਝ ਸੂਹੇ ਅੱਖਰ ਦੇਵਾਂ
ਹਰ ਥਾਂ ਧੂੰਆਂ, ਧੁੰਦ, ਧੁਆਂਖੀ ਧਰਤੀ, ਧੁਖਦੇ ਰਸਤੇ
ਕਿਸ ਥਾਂ ਜਾ ਕੇ ਅੱਖਾਂ ਨੂੰ ਇੱਕ ਸਾਵਾ ਮੰਜ਼ਰ ਦੇਵਾਂ
ਮੇਰੇ ਜੁੱਸੇ ਦੇ ਵਿੱਚ ਜੰਮੀ ਬਰਫ਼ ਜ਼ਰਾ ਤਾਂ ਪਿਘਲ਼ੇ
ਅਪਣੀ ਤਲ਼ੀ ਨੂੰ ਤੇਰੇ ਤਪਦੇ ਮੱਥੇ 'ਤੇ ਧਰ ਦੇਵਾਂ
ਖ਼ੁਦ ਨੂੰ ਮਿਲਣ ਤੋਂ ਪਹਿਲਾਂ ਮੇਰਾ ਤੈਨੂੰ ਮਿਲਣਾ ਔਖਾ
ਤੇਰੀਆਂ ਸਾਬਤ ਰੀਝਾਂ ਨੂੰ ਕਿੰਜ ਟੁੱਟੀ ਝਾਂਜਰ ਦੇਵਾਂ
ਮੈਨੂੰ ਹੀ ਪੈਣੇ ਨੇ ਕੱਲ੍ਹ ਨੂੰ ਰੁੱਤਾਂ ਦੇ ਫੁੱਲ ਚੁਗਣੇ
ਅੱਜ ਹੀ ਅਪਣੀ ਹਿੰਮਤ ਨੂੰ ਮੈਂ ਚਿੱਟੇ ਵਸਤਰ ਦੇਵਾਂ
ਮਹਿਕੀ ਰੁੱਤ ਵਿਚ ਵੀ ਜੋ ਕਲੀਆਂ ਮਹਿਕ ਨਹੀਂ ਦੇ ਸਕੀਆਂ
ਮੈਂ ਉਹਨਾਂ ਨੂੰ ਹਰ ਇੱਕ ਰੁੱਤੇ ਮਹਿਕਣ ਦਾ ਵਰ ਦੇਵਾਂ
~~~~~~~~~~~
Subscribe to:
Post Comments (Atom)
ਖ਼ੁਦ ਨੂੰ ਮਿਲਣ ਤੋਂ ਪਹਿਲਾਂ ਮੇਰਾ ਤੈਨੂੰ ਮਿਲਣਾ ਔਖਾ
ReplyDeleteਤੇਰੀਆਂ ਸਾਬਤ ਰੀਝਾਂ ਨੂੰ ਕਿੰਜ ਟੁੱਟੀ ਝਾਂਜਰ ਦੇਵਾਂ
boht hi khoob ...
ਹਰ ਥਾਂ ਧੂੰਆਂ, ਧੁੰਦ, ਧੁਆਂਖੀ ਧਰਤੀ, ਧੁਖਦੇ ਰਸਤੇ
ReplyDeleteਕਿਸ ਥਾਂ ਜਾ ਕੇ ਅੱਖਾਂ ਨੂੰ ਇੱਕ ਸਾਵਾ ਮੰਜ਼ਰ ਦੇਵਾਂ
so niceeeeeeeee...
Thanks ji
ReplyDelete